ਸਿੱਧਵਾਂ ਕਾਲਜ ਨੇ ਪ੍ਰਦਰਸ਼ਨੀ ਵਿੱਚੋਂ ਪਹਿਲਾ ਇਨਾਮ ਜਿੱੱਤਿਆ

ਮਿਤੀ 08 ਮਈ, 2026 ਨੂੰ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਡਿਪਾਰਟਮੈਂਟ ਆਫ਼ ਸਾਇੰਸ, ਟੈਕਨਾਲੌਜੀ ਐਂਡ ਇਨਵਾਇਰਮੈਂਟ ਭਾਰਤ ਸਰਕਾਰ ਅਤੇ ਐਨ. ਐਸ. ਐਸ. ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਸਾਂਝੇ ਰੂਪ ਵਿੱਚ ਇਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਈਕੋ ਕਲੱਬ ਵੱਲੋਂ ਕਿੱਤਾ ਮੁਖੀ ਵਸਤੂਆਂ ਅਤੇ ਬੈਸਟ ਆਊਟ ਆਫ਼ ਵੇਸਟ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਮੁਕਾਬਲੇ ਵਿੱਚ ਪੰਜਾਬ ਯੂਨੀਵਰਸਿਟੀ ਦੇ ਕਾਲਜਾਂ ਵਿੱਚੋਂ, ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਿਦਆਰਥਣਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਜ਼ਿਕਰਯੋਗ ਹੈ ਕਿ ਇਸ ਮੌਕੇ ਸਿੱਧਵਾਂ ਕਾਲਜ ਨੂੰ ਉਹਨਾਂ ਦੀਆਂ ਸਲਾਨਾ ਵਾਤਾਵਰਨ ਗਤੀਵਿਧੀਆਂ ਲਈ ਸਰਵੋਤਮ ਪ੍ਰਾਪਤੀ ਦਾ ਸਰਟੀਫ਼ਿਕੇਟ ਅਤੇ ਤਮਗਾ ਦਿੱਤਾ ਗਿਆ। ਇਸ ਸਮਾਗਮ ਵਿੱਚ ਡਾ. ਇੰਦਰਜੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਮੁਖਾਤਿਬ ਹੁੰਦਿਆਂ ਦੱਸਿਆ ਕਿ ਇਹ ਵਿਸ਼ੇਸ਼ ਉਪਲੱਬਧੀਆਂ  ਐਨੱ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਇੰਦਰਜੀਤ ਕੌਰ ਅਤੇ ਡਾ. ਅਮਨਦੀਪ ਕੌਰ ਦੀ ਸਖ਼ਤ ਮਿਹਨਤ ਤੇ ਲਗਨ ਸਦਕਾ ਹੀ ਹਾਸਿਲ ਹੋਈਆਂ ਹਨ।  ਉਹਨਾਂ ਦੱਸਿਆ ਇਹੋ ਜਿਹੇ ਸਨਮਾਨ ਜਿੱਥੇ ਸੰਸਥਾ ਦੇ ਮਾਨ-ਸਨਮਾਨ ਵਿੱਚ ਵਾਧਾ ਕਰਦੇ ਹਨ, ਉੱਥੇ ਅਜਿਹੀਆਂ ਗਤੀਵਿਧੀਆਂ ਵਿਿਦਆਰਥਣਾਂ ਨੂੰ ਵਾਤਾਵਰਨ ਦੀ ਸ਼ੁੱਧਤਾ, ਸੰਭਾਲ ਅਤੇ ਸੁਰੱਖਿਆ ਲਈ ਜਾਗਰੁਕ ਕਰਦੀਆਂ ਹਨ ਅਤੇ ਸਮਾਜਿਕ ਭਲਾਈ ਕਰਨ ਲਈ ਪ੍ਰੇਰਿਤ ਵੀ ਕਰਦੀਆਂ ਹਨ।